Anything goes here..
 View Forum
 Create New Topic
 Search in Forums
  Home > Communities > Anything goes here.. > Forum > messages
ਬਿੱਟੂ ਕਲਾਸਿਕ  .
ਬਿੱਟੂ ਕਲਾਸਿਕ
Posts: 2441
Gender: Male
Joined: 12/Nov/2011
Location: New Delhi
View All Topics by ਬਿੱਟੂ ਕਲਾਸਿਕ
View All Posts by ਬਿੱਟੂ ਕਲਾਸਿਕ
 
ਸਦੀ ਦਾ ਮਹਾਂਨਾਇਕ ਬਾਬਾ ਭਗਤ ਸਿੰਘ ਬਿਲਗਾ

ਗ਼ਦਰ ਲਹਿਰ ਦੇ ਆਖ਼ਰੀ ਜਰਨੈਲ ਅਤੇ ਉੱਘੇ ਚਿੰਤਕ ਬਾਬਾ ਭਗਤ ਸਿੰਘ ਬਿਲਗਾ ਦੁਆਬੇ ਦੇ ਪ੍ਰਸਿੱਧ ਪਿੰਡ ਬਿਲਗਾ, ਜ਼ਿਲ੍ਹਾ ਜਲੰਧਰ ਦੇ ਜੰਮਪਲ ਸਨ। ਉਨ੍ਹਾਂ ਦਾ ਜਨਮ ਇਸੇ ਪਿੰਡ ਵਿੱਚ 2 ਅਪਰੈਲ 1907 ਨੂੰ ਨੰਬਰਦਾਰ ਹੀਰਾ ਸਿੰਘ ਸੰਘੇੜਾ ਪੱਤੀ ਭਲਾਈ ਦੇ ਘਰ ਮਾਤਾ ਮਾਲਣ ਦੀ ਕੁੱਖੋਂ ਹੋਇਆ। ਆਪ ਆਪਣੇ ਭੈਣਾਂ ਭਰਾਵਾਂ ’ਚੋਂ ਸਭ ਤੋਂ ਛੋਟੇ ਸਨ। ਇਨ੍ਹਾਂ ਤੋਂ ਵੱਡੇ ਭਰਾ ਚੌਧਰੀ ਰਾਮ ਬਖਸ਼ ਤੇ ਇਨ੍ਹਾਂ ਦੇ ਬਾਪ ਦੇ ਪਹਿਲੇ ਵਿਆਹ ਤੋਂ ਦੋ ਭੈਣਾਂ ਸਨ। ਇਹ ਅਜੇ ਦੋ ਸਾਲਾਂ ਦੇ ਵੀ ਨਹੀਂ ਸਨ ਕਿ ਬਾਪ ਦੀ ਅਕਾਲ ਮ੍ਰਿਤੂ ਦਾ ਕਹਿਰ ਪਰਿਵਾਰ ‘ਤੇ ਟੁੱਟ ਪਿਆ। ਘਰ ਦਾ ਕਮਾਊ ਅੱਧਵਾਟੇ ਛੱਡ ਕੇ ਤੁਰ ਗਿਆ ਤਾਂ ਇਨ੍ਹਾਂ ਦੀ ਮਾਤਾ ਨੂੰ ਪਰਿਵਾਰ ਦੀ ਪਰਵਰਿਸ਼ ਲਈ ਸਖ਼ਤ ਮਿਹਨਤ ਕਰਨੀ ਪਈ ਪਰ ਫੇਰ ਵੀ ਪੂਰੀ ਨਾ ਪਈ ਅਤੇ ਅਖੀਰ ਘਰ-ਘਾਟ ਤਕ ਵੀ ਗਿਰਵੀ ਰੱਖਣਾ ਪਿਆ। ਭਗਤ ਸਿੰਘ ਬਿਲਗਾ ਬਚਪਨ ਵਿੱਚ ਮਾਲਵੇ ਦੇ ਪਿੰਡ ਅਜੀਤਵਾਲ ਆਪਣੀ ਮਾਸੀ ਕੋਲ ਰਹਿ ਕੇ ਨੇੜਲੇ ਪਿੰਡ ਚੂਹੜ ਚੱਕ ਪੜ੍ਹਦੇ ਰਹੇ। ਉੱਥੋੋਂ ਮਿਡਲ ਪਾਸ ਕਰਕੇ ਉਨ੍ਹਾਂ ਨੇ ਲੁਧਿਆਣਾ ਦੇ ਮਾਲਵਾ ਖਾਲਸਾ ਹਾਈ ਸਕੂਲ ਤੋਂ ਮੈਟ੍ਰਿਕ ਕੀਤੀ। ਘਰ ਦੀ ਗ਼ਰੀਬੀ ਕੱਟਣ ਖਾਤਿਰ ਵਿਦੇਸ਼ ਕਮਾਈ ਕਰਨ ਲਈ ਉਹ ਪਹਿਲਾਂ ਜਪਾਨ ਤੇ ਫਿਰ ਅਰਜਨਟਾਈਨਾ ਪਹੁੰਚੇ ਪਰ ਉਥੇ ਵੱਸਦੇ ਪੰਜਾਬੀ ਦੇਸ਼ ਭਗਤਾਂ ਦੇ ਅਸਰ ਨੇ ਘਰ ਦੀ ਗ਼ਰੀਬੀ ਦੀ ਥਾਂ ਦੇਸ਼ ਦੀ ਗੁਲਾਮੀ ਦੀਆਂ ਜ਼ੰਜੀਰਾਂ ਕੱਟਣ ਵਾਲੇ ਪਾਸੇ ਤੋਰ ਲਿਆ।
ਬਾਬਾ ਭਗਤ ਸਿੰਘ ਬਿਲਗਾ 2 ਅਪਰੈਲ 1907 ਤੋਂ 22 ਮਈ 2009 ਤੱਕ ਦੀ ਲੰਮੀ ਸਰਗਰਮ ਜ਼ਿੰਦਗੀ ਜੀਊ ਕੇ ਗੁਜ਼ਰੇ ਹਨ। ਬਾਬਾ ਜੀ ਦੇ ਬਰਤਾਨਵੀ ਸਾਮਰਾਜ ਖਿਲਾਫ਼ ਵਿਦਰੋਹੀ ਜੀਵਨ ਦਾ ਆਗਾਜ਼ ਉਨ੍ਹਾਂ ਦੇ ਵਿਦਿਆਰਥੀ ਜੀਵਨ ਵਿੱਚ ਭਾਵ ਲੁਧਿਆਣਾ ਪੜ੍ਹਦੇ ਸਮੇਂ ਹੀ ਹੋ ਗਿਆ ਸੀ ਜਦ ਵਾਇਸਰਾਏ ਦੀ ਸਕੂਲ ਫੇਰੀ ‘ਤੇ ਇਨ੍ਹਾਂ ਨੇ ਵਾਇਸਰਾਏ ਹਾਏ ਹਾਏ ਕਹਿ ਕੇ ਸਕੂਲ ਹੈੱਡਮਾਸਟਰ ਦੀਆਂ ਬੈਂਤਾਂ ਦੀ ਸਜ਼ਾ ਕਬੂਲ ਕੀਤੀ। ਘਰ ਦੀ ਗ਼ਰੀਬੀ ਧੋਣ ਲਈ ਕਮਾਈ ਕਰਨ ਲਈ ਉਹ ਵਿਦੇਸ਼ ਗਏ ਤੇ 21 ਸਾਲ ਦੀ ਉਮਰ ਵਿੱਚ 1928 ਨੂੰ ਸ. ਅਜੀਤ ਸਿੰਘ (ਚਾਚਾ ਸ਼ਹੀਦ ਭਗਤ ਸਿੰਘ) ਦੀ ਪ੍ਰਧਾਨਗੀ ਵਾਲੀ ਅਰਜਨਟਾਈਨਾ ਦੀ ਗ਼ਦਰ ਪਾਰਟੀ ਦੇ ਜਨਰਲ ਸਕੱਤਰ ਬਣ ਕੇ ਭਾਰਤੀਆਂ  ਨੂੰ ਦੇਸ਼ ਦੀ ਗ਼ੁਲਾਮੀ ਦਾ ਜੂਲਾ ਗਲੋਂ ਲਾਹੁਣ ਲਈ ਜਥੇਬੰਦ ਕਰਨ ਲੱਗ ਪਏ। ਅਰਜਨਟਾਈਨਾ ਤੋਂ ਪਾਰਟੀ ਦੇ ਆਦੇਸ਼ ਮੁਤਾਬਕ ਬਿਲਗਾ ਜੀ ਮਾਰਕਸਵਾਦ ਅਤੇ ਫੌਜੀ ਵਿਦਿਆ ਦੀ ਉਚੇਰੀ ਟਰੇਨਿੰਗ ਲੈਣ ਲਈ ਰੂਸ ਦੀ ਟੋਆਇਲਰ ਯੂਨੀਵਰਸਿਟੀ ਮਾਸਕੋ ਗਏ। ਉਥੋਂ ਉਹ 60 ਕ੍ਰਾਂਤੀਕਾਰੀਆਂ ਦਾ ਗਰੁੱਪ ਤਿਆਰ ਕਰਕੇ ਆਜ਼ਾਦੀ ਦੀ ਲੜਾਈ ਵਿੱਚ ਸ਼ਾਮਲ ਹੋਣ ਲਈ ਭਾਰਤ ਪਰਤੇ। ਉਨ੍ਹਾਂ ਨੇ 1934 ਤੋਂ 1936 ਤੱਕ ਕਲਕੱਤੇ, ਕਾਨਪੁਰ ਅਤੇ ਪੰਜਾਬ ਦੀਆਂ ਕ੍ਰਾਂਤੀਕਾਰੀ ਸੰਸਥਾਵਾਂ ਵਿੱਚ ਤਨਦੇਹੀ ਨਾਲ ਕੰਮ ਕੀਤਾ। ਬਾਬਾ ਜੀ ਨੂੰ ਗ੍ਰਿਫਤਾਰੀ ਤੋਂ ਬਾਅਦ ਲਾਹੌਰ ਦੇ ਕਿਲੇ ਵਿੱਚ ਦੋ ਮਹੀਨੇ ਅਣਮਨੁੱਖੀ ਤਸੀਹੇ ਦਿੱਤੇ ਗਏ ਅਤੇ ਰਿਹਾਈ ਉਪਰੰਤ ਇੱਕ ਸਾਲ ਲਈ ਪਿੰਡ ਬਿਲਗਾ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਬਾਬਾ ਬਿਲਗਾ ਜੀ ਨੂੰ 1938 ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਸਕੱਤਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਲਾਹੌਰ ਦਾ ਮੈਂਬਰ, ਆਲ ਇੰਡੀਆ ਕਾਂਗਰਸ ਕਮੇਟੀ ਦਾ ਮੈਂਬਰ ਚੁਣਿਆ ਗਿਆ ਅਤੇ ਉਨ੍ਹਾਂ ਨੇ ਕਾਂਗਰਸ ਦੇ ਗੁਜਰਾਤ ਸੈਸ਼ਨ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਨੂੰ 1939 ਵਿੱਚ ਕੈਂਬਲਪੁਰ ਜੇਲ੍ਹ ਵਿੱਚ ਤਿੰਨ ਸਾਲ ਬਤੌਰ ਜੰਗੀ ਕੈਦੀ ਰੱਖਿਆ ਗਿਆ। 1942 ਵਿੱਚ ਰਿਹਾਅ ਹੋਣ ‘ਤੇ ਲੁਧਿਆਣਾ ’ਚ ਸਰਕਾਰ ਵਿਰੁੱਧ ਭੜਕਾਊ ਭਾਸ਼ਣ ਦੇਣ ਦੇ ਦੋਸ਼ ਵਿੱਚ ਉਨ੍ਹਾਂ ਨੂੰ ਇੱਕ ਸਾਲ ਲਈ ਮੁੜ ਜੇਲ੍ਹ ਵਿੱਚ ਬੰਦ ਕਰ ਦਿੱਤਾ। 1947-48 ਵਿੱਚ ਫਿਰਕੂ ਵੰਡ ਦਾ ਵਿਰੋਧ ਕਰਨ ‘ਤੇ ਆਜ਼ਾਦ ਭਾਰਤ ਦੀ ਸਰਕਾਰ ਨੇ ਬਾਬਾ ਭਗਤ ਸਿੰਘ ਬਿਲਗਾ ਨੂੰ ਇੱਕ ਸਾਲ ਲਈ ਧਰਮਸ਼ਾਲਾ ਦੀ ਯੋਲ ਕੈਂਪ ਜੇਲ੍ਹ ਵਿੱਚ ਡੱਕ ਦਿੱਤਾ।

06 Apr 2012

ਬਿੱਟੂ ਕਲਾਸਿਕ  .
ਬਿੱਟੂ ਕਲਾਸਿਕ
Posts: 2441
Gender: Male
Joined: 12/Nov/2011
Location: New Delhi
View All Topics by ਬਿੱਟੂ ਕਲਾਸਿਕ
View All Posts by ਬਿੱਟੂ ਕਲਾਸਿਕ
 

1959 ਵਿਚ ਖੁਸ਼ ਹੈਸੀਅਤੀ ਟੈਕਸ ਦੇ ਵਿਰੋਧ ਵਿੱਚ ਸੰਘਰਸ਼ ਕਰਨ ’ਤੇ ਪੰਜਾਬ ਦੀ ਕੈਰੋਂ ਸਰਕਾਰ ਨੇ ਫਿਰ ਬਾਬਾ ਬਿਲਗਾ ਜੀ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਅੰਦਰ ਬੰਦ ਕਰ ਦਿੱਤਾ। ਉਨ੍ਹਾਂ ਨੂੰ 1971 ਵਿੱਚ ਨਕਸਲੀ ਨੌਜਵਾਨਾਂ ਦੇ ਝੂਠੇ ਪੁਲੀਸ ਮੁਕਾਬਲਿਆਂ ਦਾ ਵਿਰੋਧ ਕਰਨ ’ਤੇ 4 ਮਹੀਨੇ ਪਟਿਆਲਾ ਜੇਲ਼੍ਹ ਵਿੱਚ ਕੈਦ ਰੱਖਿਆ ਗਿਆ। ਉਨ੍ਹਾਂ ਦੇ ਆਖਰੀ ਵਾਰੰਟ ਐਮਰਜੈਂਸੀ ਦਾ ਵਿਰੋਧ ਕਰਨ ’ਤੇ ਨਿਕਲੇ ਅਤੇ 6 ਅਕਤੂਬਰ 2008 ਨੂੰ ਜਲ੍ਹਿਆਂਵਾਲੇ ਬਾਗ ਦੇ ਅਸਲੀ ਸਰੂਪ ਨੂੰ ਬਚਾਉਣ, ਕਾਮਾਗਾਟਾਮਾਰੂ ਦੇ ਮੁਸਾਫਰਾਂ ਤੇ ਨਾਮਧਾਰੀ ਦੇਸ਼ ਭਗਤਾਂ ਨੂੰ ਮਾਨਤਾ ਦਿਵਾਉਣ ਸਬੰਧੀ ਕੀਤੇ ਰੋਸ ਮਾਰਚ ਨੂੰ ਉਨ੍ਹਾਂ ਦੇ ਵਿਦਰੋਹੀ ਜੀਵਨ ਦਾ ਆਖਰੀ ਅੰਦੋਲਨ ਮੰਨਿਆ ਜਾ ਸਕਦਾ ਹੈ, ਜਿਸ ਮਾਰਚ ਦੀ ਅਗਵਾਈ ਇਸ 101 ਸਾਲਾ ਬਜ਼ੁਰਗ ਇਨਕਲਾਬੀ ਨੇ ਵ੍ਹੀਲ ਚੇਅਰ ’ਤੇ ਬੈਠ ਕੇ ਕੀਤੀ। ਬਾਬਾ ਜੀ ਨੇ ਹਰ ਪ੍ਰਕਾਰ ਦੀ ਗੁਲਾਮੀ, ਨਾਬਰਾਬਰੀ, ਬੇਗਾਨਗੀ ਤੇ ਸ਼ੋਸ਼ਣ ਦੇ ਖਿਲਾਫ਼ ਸੰਘਰਸ਼ ਕਰਨ ਦੇ ਨਾਲ ਨਾਲ ਉਮਰ ਭਰ ਰੰਗ, ਨਸਲ, ਧਰਮ ਤੇ ਜਾਤੀ ਵਿਤਕਰੇ ਦੇ ਖਿਲਾਫ਼ ਵੀ ਨਿਰੰਤਰ ਅਤੇ ਪੂਰੀ ਤਨਦੇਹੀ ਨਾਲ ਜੱਦੋ-ਜਹਿਦ ਕੀਤੀ। ਬਾਬਾ ਜੀ ਨੇ ਦੇਸ਼ ਦੀ ਆਜ਼ਾਦੀ ਖਾਤਿਰ ਕੀਤੀਆਂ ਮਹਾਨ ਕੁਰਬਾਨੀਆਂ ਅਤੇ ਸਮੁੱਚੇ ਮਾਨਵੀ ਸਮਾਜ ਪ੍ਰਤੀ ਦਿੱਤੀਆਂ ਵੱਡਮੁਲੀਆਂ ਸੇਵਾਵਾਂ ਦੇ ਇਵਜ਼ ਵਿੱਚ ਕੋਈ ਵੀ ਸਰਕਾਰੀ ਪੈਨਸ਼ਨ ਜਾਂ ਕੋਈ ਹੋਰ ਸੁਵਿਧਾ ਪ੍ਰਵਾਨ ਨਹੀਂ ਕੀਤੀ ਪਰ ਉੇਨ੍ਹਾਂ ਨੂੰ ਦੁਨੀਆਂ ਭਰ ਵਿੱਚੋਂ ਕਈ ਗ਼ੈਰਸਰਕਾਰੀ ਸੰਸਥਾਵਾਂ ਵੱਲੋਂ ਸਨਮਾਨ ਅਤੇ ਸਨਮਾਨਜਨਕ ਖਿਤਾਬ ਮਿਲਦੇ ਰਹੇ। ਉਨ੍ਹਾਂ ਨੇ ਇੱਕ ਰਾਸ਼ਟਰੀ ਅਵਾਰਡ ‘ਸਦੀ ਦਾ ਹੌਸਲਾ ਅਤੇ ਬਹਾਦਰੀ ਦਾ ਸਨਮਾਨ’ ਸਿਰਫ਼ ਆਪਣੇ ਪਿਆਰਿਆਂ ਦੇ ਜ਼ੋਰ ਦੇਣ ’ਤੇ ਇਸ ਕਰਕੇ ਪ੍ਰਵਾਨ ਕੀਤਾ ਕਿ ਇਸ ਨਾਲ ਕੋਈ ਵਿੱਤੀ ਲਾਭ ਨਹੀਂ ਸੀ ਜੁੜਿਆ। ਇਸੇ ਤਰ੍ਹਾਂ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਮਰਨ ਉਪਰੰਤ ‘ਪੰਜਾਬ ਰਤਨ’ ਦਾ ਖਿਤਾਬ ਦੇ ਕੇ ਸਨਮਾਨਿਤ ਕੀਤਾ। ਇਸ ਵਿੱਚ ਵੀ ਕੋਈ ਨਕਦ ਰਾਸ਼ੀ ਨਾ ਸ਼ਾਮਲ ਹੋਣ ਕਰਕੇ ਹੀ ਉਨ੍ਹਾਂ ਦੇ ਪਰਿਵਾਰ ਨੇ ਇਸ ਨੂੰ ਸਵੀਕਾਰ ਕੀਤਾ।
ਬਾਬਾ ਭਗਤ ਸਿੰਘ ਬਿਲਗਾ ਜੀ ਨੇ ਆਜ਼ਾਦੀ ਉਪਰੰਤ ਆਜ਼ਾਦੀ ਸੰਗਰਾਮੀਏ ਗ਼ਦਰੀ ਯੋਧਿਆਂ ਦੀ ਯਾਦਗਾਰ ‘ਦੇਸ਼ ਭਗਤ ਯਾਦਗਾਰ ਹਾਲ ਜਲੰਧਰ’ ਦੀ ਉਸਾਰੀ ਲਈ ਦਿਨ-ਰਾਤ ਇੱਕ ਕਰ ਦਿੱਤਾ। ਦੇਸ਼ਾਂ-ਵਿਦੇਸ਼ਾਂ ਤੋਂ ਉਗਰਾਹੀਆਂ ਕੀਤੀਆਂ ਤੇ ਆਪਣੀ ਨਿਗਰਾਨੀ ਹੇਠ ਇਸ ਵਿਸ਼ਾਲ ਯਾਦਗਾਰ ਦਾ ਨਿਰਮਾਣ ਕਰਵਾਇਆ ਤੇ ਫਿਰ ਇਸ ਨੂੰ ਅਗਾਂਹਵਧੂ ਤੇ ਧਰਮ-ਨਿਰਪੱਖ ਲੋਕਾਂ ਦੇ ਮੰਚ ਵਜੋਂ ਸਥਾਪਿਤ ਕੀਤਾ।
ਬਾਬਾ ਬਿਲਗਾ ਨੇ ਜਿੱਥੇ ਆਜ਼ਾਦੀ ਦੀ ਲੜਾਈ ਅਤੇ ਲੋਕ ਹਿਤੈਸ਼ੀ ਲਹਿਰ ਵਿੱਚ ਵੱਡਮੁੱਲਾ ਯੋਗਦਾਨ ਪਾਇਆ, ਉੱਥੇ ਉਨ੍ਹਾਂ ਨੇ ਲੋਕ ਹਿਤੈਸ਼ੀ ਲਹਿਰ ਅਤੇ ਇਸ ਦੇ ਨਾਇਕਾਂ ਨਾਲ ਸਬੰਧਤ ਇਤਿਹਾਸਿਕ ਮਹੱਤਵ ਵਾਲੀਆਂ ਪੁਸਤਕਾਂ ਦੀ ਰਚਨਾ ਵੀ ਕੀਤੀ। ਉਨ੍ਹਾਂ ਦੀਆਂ ਪੁਸਤਕਾਂ ‘ਗ਼ਦਰ ਲਹਿਰ ਦੇ ਅਣਫੋਲੇ ਵਰਕੇ’, ‘ਮੇਰਾ ਵਤਨ, ਮੇਰੀ ਸਮਝ ਮੇਰੀ ਸੋਚ’ ਅਤੇ ‘ਜੀਵਨੀ ਨਿਰਭੈ-ਯੋਧਾ, ਬਾਬਾ ਗੁਰਮੁਖ ਸਿੰਘ ਲਲਤੋਂ’ ਅਤੇ ਅਖ਼ਬਾਰਾਂ ਰਸਾਲਿਆਂ ਵਿੱਚ ਛਪਣ ਵਾਲੇ ਉਨ੍ਹਾਂ ਦੇ ਲੇਖ ਆਜ਼ਾਦੀ ਸੰਗਰਾਮ ਦੇ ਇਤਿਹਾਸ ਦੇ ਨਾਲ ਸਬੰਧਤ ਮਹੱਤਵਪੂਰਨ ਦਸਤਾਵੇਜ਼ ਹਨ।
ਆਪਣੇ ਲੋਕਾਂ ਦੇ ਬਿਹਤਰ ਭਵਿੱਖ ਲਈ ਇੱਕ ਸਦੀ ਲੰਬਾ ਸੰਘਰਸ਼ ਕਰਨ ਵਾਲੇ ਮਹਾਂਨਾਇਕ ਬਾਬਾ ਭਗਤ ਸਿੰਘ ਬਿਲਗਾ ਨੂੰ ਅਸੀਂ ਉਨ੍ਹਾਂ ਦੇ ਇੱਕ ਸੌ ਚੌਥੇ ਜਨਮ ਦਿਨ ਦੇ ਅਵਸਰ ’ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ। 

 

ਪ੍ਰੋ. ਗੋਪਾਲ ਸਿੰਘ ਬੁੱਟਰ
* ਮੋਬਾਈਲ: 99150-05814

06 Apr 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

ਧਨਵਾਦ....ਬਿੱਟੂ ਜੀ .....ਇਸ ਜਾਣਕਾਰੀ ਲਈ.....ਮੈਂ ਇਹਨਾ ਦੇ ਜੀਵਨ ਬਾਰੇ ਪਹਿਲੇ ਵੀ ਪੜ ਚੁਕਾ ਹਾਂ.......

07 Apr 2012

AMRIT PAL
AMRIT
Posts: 56
Gender: Male
Joined: 17/Feb/2012
Location: NEW DELHI
View All Topics by AMRIT
View All Posts by AMRIT
 

THANKS FOR SHAIRING

07 Apr 2012

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 

Nice sharing BITTU jee...Baba jee saade te gwaandi san...mera bhaav ae ohna da pind BILGA saade pinda wall ae te BABA jee saade pind aam aaunde rehnde c Inqulabi programan ch speech vagera de layi....aakhri dam takk jo utshaah ohna ch oh ghatt he dekhan nu milda ae...!!

08 Apr 2012

Reply