Anything goes here..
 View Forum
 Create New Topic
 Search in Forums
  Home > Communities > Anything goes here.. > Forum > messages
ਬਿੱਟੂ ਕਲਾਸਿਕ  .
ਬਿੱਟੂ ਕਲਾਸਿਕ
Posts: 2441
Gender: Male
Joined: 12/Nov/2011
Location: New Delhi
View All Topics by ਬਿੱਟੂ ਕਲਾਸਿਕ
View All Posts by ਬਿੱਟੂ ਕਲਾਸਿਕ
 
ਜਨਮ ਦਿਨ ਤੇ - ਕ੍ਰਾਂਤੀਕਾਰੀ ਯੋਧਾ ਮਦਨ ਲਾਲ ਢੀਂਗਰਾ

 

ਕ੍ਰਾਂਤੀਕਾਰੀ ਯੋਧਾ ਮਦਨ ਲਾਲ ਢੀਂਗਰਾ

 

ਦੇਸ਼ ਦੀ ਆਜ਼ਾਦੀ ਦੇ ਪਿਆਰ ਵਿੱਚ ਰੰਗੇ ਯੋਧਿਆਂ ’ਚ ਇੱਕ ਨਾਂ ਹੈ- ਸ਼ਹੀਦ ਮਦਨ ਲਾਲ ਢੀਂਗਰਾ। ਦੇਸ਼ ਦੀ ਆਜ਼ਾਦੀ ਲਈ ਕੀਤੇ ਸੰਘਰਸ਼ ਵਿੱਚ ਹਿੱਸਾ ਲੈਣ ਵਾਲੇ ਇਸ ਸੂਰਵੀਰ ਯੋਧੇ ਦਾ ਜਨਮ 18 ਸਤੰਬਰ 1883 ਨੂੰ  ਅੰਮ੍ਰਿਤਸਰ ਦੇ ਇੱਕ ਹਿੰਦੂ ਖੱਤਰੀ ਪਰਿਵਾਰ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਦਿੱਤਾ ਮੱਲ ਸਿਵਲ ਸਰਜਨ ਤੇ ਅੰਗਰੇਜ਼ੀ ਸਾਮਰਾਜ ਦੇ ਵਫ਼ਾਦਾਰ ਸਨ। ਮਦਨ ਲਾਲ ਢੀਂਗਰਾ ਨੂੰ ਆਜ਼ਾਦੀ ਸਰਗਰਮੀਆਂ ਵਿੱਚ ਹਿੱਸਾ ਲੈਣ ਦਾ ਸ਼ੌਕ ਕਾਲਜ ਪੜ੍ਹਦਿਆਂ ਹੀ ਪੈ ਗਿਆ ਸੀ ਜਿਸ ਕਾਰਨ ਉਨ੍ਹਾਂ ਨੂੰ ਕਾਲਜ ਵਿੱਚੋਂ ਕੱਢ ਦਿੱਤਾ ਗਿਆ। ਪਰਿਵਾਰ ਵਾਲਿਆਂ  ਨੇ ਵੀ ਅੰਗਰੇਜ਼ੀ ਸਾਮਰਾਜ ਪ੍ਰਤੀ ਵਫ਼ਾਦਾਰੀ ਨਿਭਾਉਂਦਿਆਂ ਉਸ ਨੂੰ ਘਰ ਤੋਂ ਬੇਦਖ਼ਲ ਕਰ ਦਿੱਤਾ ਪਰ ਉਨ੍ਹਾਂ ਹੌਂਸਲਾ ਨਾ ਹਾਰਿਆ ਤੇ ਆਜ਼ਾਦੀ ਦੀ ਲੜਾਈ ਵਿੱਚ ਹਿੱਸਾ ਲੈਣ ਦਾ ਕੰਮ ਉਸੇ ਤਰ੍ਹਾਂ ਜਾਰੀ ਰੱਖਿਆ। ਮਦਨ ਲਾਲ ਢੀਂਗਰਾ ਨੇ ਕਲਰਕ, ਟਾਂਗਾ ਚਾਲਕ ਅਤੇ ਮਜ਼ਦੂਰ ਵਜੋਂ ਵੀ ਕੰਮ ਕੀਤਾ। ਫੈਕਟਰੀ ਵਿੱਚ ਕੰਮ ਕਰਦਿਆਂ ਆਪ ਨੇ ਮਜ਼ਦੂਰ ਯੂਨੀਅਨ ਬਣਾਉਣ ਦੀ ਕੋਸ਼ਿਸ਼ ਕੀਤੀ ਪਰ ਆਪ ਦੀ ਇਸ ਕਾਰਵਾਈ ਨੂੰ ਲੈ ਕੇ ਆਪ ਨੂੰ ਇੱਥੋਂ ਵੀ ਕੱਢ ਦਿੱਤਾ ਗਿਆ। ਆਪਣੇ ਭਰਾ ਦੀ ਸਲਾਹ ’ਤੇ ਉਨ੍ਹਾਂ ਇੰਗਲੈਂਡ ਵਿੱਚ ਪੜ੍ਹਾਈ ਕਰਨ ਤੋਂ ਪਹਿਲਾਂ ਮੁੰਬਈ ਵਿੱਚ ਵੀ ਕੰਮ ਕੀਤਾ। ਉਹ ਯੂਨੀਵਰਸਿਟੀ ਕਾਲਜ ਲੰਡਨ ਵਿੱਚ ਮਕੈਨੀਕਲ ਇੰਜਨੀਅਰਿੰਗ ਦੀ ਪੜ੍ਹਾਈ ਕਰਨ ਲਈ ਸੰਨ 1906 ਵਿੱਚ ਇੰਗਲੈਂਡ ਲਈ ਰਵਾਨਾ ਹੋ ਗਏ। ਉੱਥੇ ਵਿਨਾਇਕ ਦਮੋਦਰ ਸਾਵਰਕਰ ਅਤੇ ਸ਼ਿਆਮਜੀ ਕ੍ਰਿਸ਼ਨ ਵਰਮਾ ਵਰਗੇ ਦੇਸ਼ ਭਗਤ ਇਸ ਲਾਸਾਨੀ ਯੋਧੇ ਦੀ ਹਿੰਮਤ ਅਤੇ ਦੇਸ਼ ਭਗਤੀ ਦੇ ਜਜ਼ਬੇ ਤੋਂ ਕਾਫੀ ਪ੍ਰਭਾਵਿਤ ਹੋਏ। ਉਨ੍ਹਾਂ ਨੇ ਮਦਨ ਲਾਲ ਢੀਂਗਰਾ ਨੂੰ ‘ਅਭਿਨਵ ਭਾਰਤ ਮੰਡਲ’ ਦਾ ਮੈਂਬਰ ਬਣਾ ਲਿਆ। ਉਨ੍ਹਾਂ ਵੱਲੋਂ ਢੀਂਗਰਾ ਨੂੰ ਹਥਿਆਰ ਚਲਾਉਣ ਦੀ ਸਿਖਲਾਈ ਵੀ ਦਿੱਤੀ ਗਈ। ਇੱਥੇ ਹੀ ਉਨ੍ਹਾਂ ਨੂੰ ਭਾਰਤੀ ਵਿਦਿਆਰਥੀਆਂ ਦੀ ਸਿਆਸੀ ਸਰਗਰਮੀ ਦੇ ਆਧਾਰ ਇੰਡੀਆ ਹਾਊਸ ਦਾ ਮੈਂਬਰ ਵੀ ਬਣਾ ਲਿਆ ਗਿਆ। ਇਹ ਵਿਦਿਆਰਥੀ ਕਾਰਕੁੰਨ ਉਦੋਂ ਹੋਰ ਵੀ ਰੋਹ ਵਿੱਚ ਆ ਗਏ ਜਦੋਂ ਖੁਦੀ ਰਾਮ ਬੋਸ, ਕੱਨਾਈ ਦੱਤ, ਸਤਿੰਦਰ ਪਾਲ ਅਤੇ ਪੰਡਿਤ ਕਾਸ਼ੀ ਰਾਮ ਨੂੰ ਫ਼ਾਂਸੀ ਦੇ ਦਿੱਤੀ ਗਈ। ਪਹਿਲੀ ਜੁਲਾਈ 1909 ਦੀ ਸ਼ਾਮ ਨੂੰ ਇੰਡੀਅਨ ਨੈਸ਼ਨਲ ਐਸੋਸੀਏਸ਼ਨ ਦੇ ਇੱਕ ਸਾਲਾਨਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਵੱਡੀ ਗਿਣਤੀ ਵਿੱਚ ਭਾਰਤੀ ਅਤੇ ਅੰਗਰੇਜ਼ ਪੁੱਜੇ। ਇਸ ਸਮਾਗਮ ਵਿੱਚ ਢੀਂਗਰਾ ਨੇ ਸਰ ਕਰਜਨ ’ਤੇ ਪੰਜ ਗੋਲੀਆਂ ਦਾਗ ਦਿੱਤੀਆਂ। ਇਸ ਕਾਰਵਾਈ ਤੋਂ ਬਾਅਦ ਮਦਨ ਲਾਲ ਢੀਂਗਰਾ ’ਤੇ 23 ਜੁਲਾਈ ਨੂੰ ਓਲਡ ਬੈਲੇ ਵਿੱਚ ਮੁਕੱਦਮਾ ਚਲਾਇਆ ਗਿਆ ਜਿਸ ਦਾ ਫ਼ੈਸਲਾ ਇੱਕ ਦਿਨ ਵਿੱਚ ਹੀ ਕਰ ਦਿੱਤਾ ਗਿਆ। ਉਨ੍ਹਾਂ ਨੂੰ ਫ਼ਾਂਸੀ ਦੀ ਸਜ਼ਾ ਦਾ ਹੁਕਮ ਸੁਣਾਇਆ ਗਿਆ। ਫ਼ੈਸਲੇ ਨੂੰ ਸਵੀਕਾਰ ਕਰਦਿਆਂ ਮਦਨ ਲਾਲ ਢੀਂਗਰਾ ਨੇ ਛਾਤੀ ਤਾਣ ਕੇ ਕਿਹਾ, ‘‘ਮੈਨੂੰ ਫਖ਼ਰ ਹੈ ਕਿ ਮੈਂ ਆਪਣੇ ਦੇਸ਼ ਵਾਸਤੇ ਜਾਨ ਵਾਰ ਰਿਹਾ ਹਾਂ ਪਰ ਯਾਦ ਰੱਖੋ ਜਲਦੀ ਹੀ ਸਾਡੇ ਦਿਨ ਵੀ ਆਉਣ ਵਾਲੇ ਹਨ।’’
ਮਦਨ ਲਾਲ ਢੀਂਗਰਾ ਨੂੰ 17 ਅਗਸਤ 1909 ਨੂੰ ਫ਼ਾਂਸੀ ਦੇ ਦਿੱਤੀ ਗਈ। ਇਸ ਲਾਸਾਨੀ ਕੁਰਬਾਨੀ ਨੇ ਭਾਰਤੀਆਂ ਅੰਦਰ ਰੋਹ ਭਰ ਦਿੱਤਾ। ਕਿਹਾ ਜਾਂਦਾ ਹੈ ਕਿ ਢੀਂਗਰਾ ਦੀ ਇਸ ਕਾਰਵਾਈ ਨੇ ਆਇਰਲੈਂਡ ਦੇ ਲੋਕਾਂ ਨੂੰ ਵੀ ਪ੍ਰੇਰਿਤ ਕੀਤਾ ਜਿਹੜੇ ਉਸ ਸਮੇਂ ਆਪਣੀ ਆਜ਼ਾਦੀ ਲਈ ਜੰਗ ਲੜ ਰਹੇ ਸਨ।
  – ਬਲਰਾਜ

17 Aug 2012

Harpinder Mander
Harpinder
Posts: 1808
Gender: Male
Joined: 27/Feb/2011
Location: ABBOTSFORD
View All Topics by Harpinder
View All Posts by Harpinder
 

TFS bittu veer ! jio,,,

17 Aug 2012

Harjinder Kaur
Harjinder
Posts: 170
Gender: Female
Joined: 30/Jul/2012
Location: Tarn taran
View All Topics by Harjinder
View All Posts by Harjinder
 
ਬਿੱਟੂ ਜੀ ਤੁਹਾਡੀ ਇਹ POST ਬਹੁਤ ਵਧੀਆ ਹੈ। ਅੱਜ ਕੱਲ ਦੀ ਜ਼ਿੰਦਗੀ ਵਿੱਚ ਭੁੱਲ ਰਹੇ ਅਤੇ ਵਿੱਸਰ ਰਹੇ ਸ਼ਹੀਦਾਂ ਦੀ ਯਾਦ ਤਾਜੀ ਕਰਵਾ ਰਹੇ ਹੋ।ਸ਼ਹੀਦਾਂ ਨੂੰ ਯਾਦ ਰੱਖਕੇ ਹੀ ਅਸੀਂ ਉੱਚੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।ਇਸ ਪੱਖੋਂ ਤੁਸੀਂ ਵਧਾਈ ਦੇ ਪਾਤਰ ਹੋ।
19 Aug 2012

Reply