ਆਪਣੇ ਘਰ ਦੀ ਪਤਝੜ ਏਦਾਂ ਦੂਰ ਭਜਾਵਾਂ ਮੈਂ।ਮਨ ਦੇ ਵਿਹੜੇ ਨਿੱਤ ਨਵੇਂ ਕੁੱਝ ਫੁੱਲ ਸਜਾਵਾਂ ਮੈਂ।ਰੋਜ਼ ਸਵੇਰੇ ਵੇਖਾਂ ਉੱਗੇ, ਦਸ ਸਿਰ ਹੋਰ ਨਵੇਂਆਪਣੇ ਮਨ ਦਾ ਰਾਵਣ ਸ਼ਾਮੀਂ ਰੋਜ਼ ਜਲਾਵਾਂ ਮੈਂ।ਤਨ-ਧਰਤੀ ਦਾ ਕੋਨਾ ਕੋਨਾ ਪਲ ਵਿਚ ਗਾਹ ਲਵਾਂਮਨ-ਅੰਬਰ ਦੀ ਪਰਕਰਮਾ ਦੀ ਥਾਹ ਨਾ ਪਾਵਾਂ ਮੈਂ।ਉਸ ਪੱਥਰ ਦਾ ਮਨ ਵੀ ਸ਼ਾਇਦ ਕਦੇ ਤਾਂ ਪਿਘਲ ਪਵੇਸ਼ਾਮ ਸਵੇਰੇ ਕਿੰਨੇ ਹੀ ਫੁੱਲ ਬਲੀ ਚੜ੍ਹਾਵਾਂ ਮੈਂ।ਭਟਕੇ ਸੁਪਨੇ ਜਿੱਥੇ ਬਹਿ ਕੇ ਕੁਝ ਪਲ ਕਰਨ ਆਰਾਮਮਨ ਦੀ ਦੁਨੀਆਂ ਅੰਦਰ ਲੱਭਾਂ ਉਹ ਸਿਰਨਾਵਾਂ ਮੈਂ।ਸ਼ੀਸ਼ਾ ਮੈਨੂੰ 'ਮੁਜਰਿਮ ਮੁਜਰਿਮ' ਆਖੇ ਅਕਸਰ 'ਮਾਨ'ਨੇਰ੍ਹੇ ਦੀ ਸੱਥ ਅੰਦਰ ਬਹਿ ਕੇ 'ਜੱਜ' ਕਹਾਵਾਂ ਮੈਂ।ਇਨਸਾਨਾਂ ਦੀ ਖੁਸ਼ਬੂ ਲੱਭਦੈ ਇਸ ਨਗਰੀ ਚੋਂ 'ਮਾਨ'ਬੱਚਿਆਂ ਵਰਗੇ ਭੋਲੇ ਮਨ ਨੂੰ ਕਿੰਜ ਸਮਝਾਵਾਂ ਮੈਂ ... ਹਰਦਮ ਸਿੰਘ ਮਾਨ
Very Very Nycc......tfs.....mandeep ji.....