Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਨਾਨਕ - ਜਸਵੰਤ ਜ਼ਫ਼ਰ :: punjabizm.com
Anything goes here..
 View Forum
 Create New Topic
 Search in Forums
  Home > Communities > Anything goes here.. > Forum > messages
Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 
ਨਾਨਕ - ਜਸਵੰਤ ਜ਼ਫ਼ਰ

 


ਮਾਫ਼ ਕਰਨਾ
ਸਾਡੇ ਲਈ ਬਹੁਤ ਮੁਸ਼ਕਿਲ ਹੈ
ਨਾਨਕ ਦੀ ਅਸਲੀ ਤਸਵੀਰ ਦਾ ਧਿਆਨ ਧਰਨਾ
...
...ਪੈਂਡੇ ਦੀ ਧੂੜ ਨਾਲ ਲੱਥ ਪੱਥ ਪਿੰਜਣੀਆਂ
ਤਿੜਕੀਆਂ ਅੱਡੀਆਂ
ਨ੍ਹੇਰੀ ਨਾਲ ਉਲਝੀ ਖੁਸ਼ਕ ਦਾਹੜੀ
ਲੂੰਆਂ ਬਰਫਾਂ ਦੀ ਝੰਬੀ ਪਕਰੋੜ ਚਮੜੀ
ਗੱਲ੍ਹਾਂ ਦਾ ਚਿਪਕਿਆ ਮਾਸ
ਤੇ ਚਿਹਰੇ ਦੀਆਂ ਉਭਰੀਆਂ ਹੱਡੀਆਂ ਦੇ ਡੂੰਘ ‘ਚ
ਦਗਦੀਆਂ ਮਘਦੀਆਂ ਤੇਜ਼ ਅੱਖਾਂ
ਅੱਖਾਂ ਜੋ -
ਪਰਿਵਾਰ ਨੂੰ
ਸਰਕਾਰ ਨੂੰ
ਤੇ ਹਰ ਸੰਸਕਾਰ ਨੂੰ
ਟਿੱਚ ਜਾਣਦੀਆਂ
ਬਹੁਤ ਖਤਰਨਾਕ ਸਿੱਧ ਹੋ ਸਕਦੈ
ਸਾਡੇ ਲਈ ਅਸ੍ਲੀ ਨਾਨਕ
ਅਜਿਹੇ ਨਾਨਕ ਦਾ ਅਸੀਂ
ਧਿਆਨ ਨਹੀਂ ਧਰ ਸਕਦੇ
ਜੋ ਘਰਾਂ ਨੂੰ ਉਜਾੜ ਸਕਦਾ
ਨਿਆਣੇ ਵਿਗਾੜ ਸਕਦਾ
ਕਿਸੇ ਕਾਅਬੇ ਵੱਲ ਪੈਰ ਕਰਕੇ
ਪ੍ਰਕਰਮਾ ਵਿਚ ਲੇਟਣ ਲਈ ਉਕਸਾ ਸਕਦਾ
ਲਿਹਾਜ਼ਾ
ਲੱਤਾਂ ਤੁੜਵਾ ਜਾਂ ਲੱਤਾਂ ਵਢਵਾ ਸਕਦਾ
ਤੇ ਹੋਰ ਵੀ ਬੜਾ ਕੁਝ ਗਲਤ ਕਰਵਾ ਸਕਦਾ
ਮਸਲਨ
ਅਸੀਂ ਮਜ਼ਹਬੀ ਚਿੰਨਾਂ ਦੇ ਥੋਥੇਪਨ ਨੂੰ ਨਾਪ ਸਕਦੇ ਹਾਂ
ਵਹਿਣਾਂ ਨੂੰ ਮੋੜਨ ਦਾ
ਮਰਿਆਦਾ ਨੂੰ ਤੋੜਨ ਦਾ
ਐਲਾਨਨਾਮਾ ਛਾਪ ਸਕਦੇ ਹਾਂ
ਅਜਿਹੇ ਖਤਰਨਾਕ ਨਾਨਕ ਤੋਂ ਬਹੁਤ ਚਾਲੂ ਹਾਂ ਅਸੀਂ
ਸਾਨੂੰ ਤਾਂ ਚਾਹੀਦੀ ਏ
ਖ਼ੈਰ
ਸੁੱਖ
ਸ਼ਾਂਤੀ
ਸਾਨੂੰ ਤਾਂ ਚਾਹੀਦੀਆ ਨੇ ਮਿੱਠੀਆਂ ਦਾਤਾਂ
ਵਧਦੀਆਂ ਵੇਲਾਂ
ਤੇ ਵੇਲਾਂ ਨੂੰ ਲਗਦੇ ਰੁਪਈਏ
ਸਾਨੂੰ ਤਾਂ ਸੋਭਾ ਸਿੰਘੀ ਮੂਰਤਾਂ ਵਾਲਾ
ਨਾਨਕ ਹੀ ਸੂਟ ਕਰਦਾ ਹੈ
ਸ਼ਾਂਤ
ਲੀਨ
ਲਕਸ਼ਮੀ ਦੇਵੀ ਵਾਂਗ ਉਠਾਇਆ ਹੱਥ
ਹੱਥ ‘ਚੋਂ ਫੁਟਦੀ ਮਿਹਰ
ਤੇ ਅੱਖਾਂ ‘ਚੋਂ ਡੁੱਲ ਡੁੱਲ ਪੈਂਦੀ ਕੋਮਲਤਾ
ਸਨ ਸਿਲਕੀ ਸ਼ਫਾਫ ਦਾਹ੍ੜੀ
ਗੋਲ ਮਟੋਲ ਗੋਰੀਆਂ ਗੁਲਾਬੀ ਗੱਲ੍ਹਾਂ
ਫੇਅਰ ਐਂਡ ਲਵਲੀ
ਸੁਰਖ ਟਿਪਸੀ ਹੋਂਠ
ਮੁਲਾਇਮ ਜੈਮਿਨੀ ਪੈਰ
ਕੂਲੇ ਬਾਰਬੀ ਹੱਥ
ਪੈਗੰਬਰੀ ਵਸਤਰਾਂ ਦਾ ਏਰੀਅਲੀ ਨਿਖਾਰ
ਸਾਡੇ ਇਨ੍ਹਾਂ ਘਰਾਂ ਦੀਆਂ ਕੰਧਾਂ ਤੇ
ਨਾਨਕ ਦੇ ਸੋਭਾ ਸਿੰਘੀ ਚਿੱਤਰ ਹੀ ਟਿਕ ਸਕਦੇ
ਰਾਹਾਂ ਨੂੰ ਰੱਦ ਕਰਨ ਵਾਲੇ
ਖਤਰਨਾਕ ਨਾਨਕ ਦੀ ਅਸਲੀ ਤਸਵੀਰ ਦਾ ਭਾਰ
ਸਾਡੀ ਕੋਈ ਕੰਧ ਨਹੀਂ ਝੱਲ ਸਕਦੀ
ਮਾਫ਼ ਕਰਨਾ ਅਸੀਂ ਮਰ ਮਰ ਕੇ ਬਣਾਏ
ਘਰ ਨਹੀਂ ਢੁਆਉਣੇ
ਮਸਾਂ ਮਸਾਂ ਰੱਬ ਤੋਂ ਲਾਏ ਨਿਆਣੇ
ਹੱਥੋਂ ਨਹੀਂ ਗੁਆਉਣੇ
ਅਸੀਂ ਅਸਲੀ ਨਾਨਕ ਦੀ ਤਸਵੀਰ ਦਾ ਧਿਆਨ ਨਹੀਂ ਧਰ ਸਕਦੇ
ਮਾਫ਼ ਕਰਨਾ
........................ਜਸਵੰਤ ਜ਼ਫ਼ਰ ( JasWant ZaFar) ji

27 Nov 2012

Jassa Aujla
Jassa
Posts: 112
Gender: Male
Joined: 25/Nov/2012
Location: Jalandhar
View All Topics by Jassa
View All Posts by Jassa
 
wah kya sach lukhiya gya ae....thnxxc for sharing...:-):-)
28 Nov 2012

D K
D
Posts: 382
Gender: Male
Joined: 08/May/2010
Location: chandigarh
View All Topics by D
View All Posts by D
 

ਬਹੁਤ ਖੂਬਸੂਰਤ ਰਚਨਾ ਹੈ ਵੀਰ ਜੀ...ਬਹੁਤ ਹੀ ਡੂੰਗੇ ਅਰਥ ਸਮਾਏ ਨੇ ਇਸ ਰਚਨਾ ਵਿਚ..ਇਸਨੂੰ ਸਾਂਝਾ ਕਰਨ ਲਈ ਬਹੁਤ ਬਹੁਤ ਸ਼ੁਕਰੀਆ...!!!

28 Nov 2012

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 

 

Thanks jee like karan layi....here comes the youtube link for it as well

 

 

28 Nov 2012

j singh
j
Posts: 2871
Gender: Male
Joined: 18/Nov/2011
Location: beautifull
View All Topics by j
View All Posts by j
 

ਜ਼ਫ਼ਰ ਜੀ ਦੀ ਖੂਬਸੂਰਤ ਰਚਨਾ ਸਾਂਝੀ ਕਰਨ ਲਈ ਧਨਵਾਦ.....ਬਲਿਹਾਰ ਜੀ.....

29 Nov 2012

   Jagdev Raikoti
Jagdev
Posts: 309
Gender: Male
Joined: 02/May/2011
Location: Canada
View All Topics by Jagdev
View All Posts by Jagdev
 

ਬਹੁਤ ਖੂਬ ਹੈ ਜੀ  .
ਬਿਲਕੁਲ ਸਚ ..tfs  

29 Nov 2012

Harpinder Mander
Harpinder
Posts: 1808
Gender: Male
Joined: 27/Feb/2011
Location: ABBOTSFORD
View All Topics by Harpinder
View All Posts by Harpinder
 

ਬਿਲਕੁਲ ਠੀਕ ਗੱਲ ਲਿਖੀ ਹੈ | ਬਹੁਤੇ ਲੋਕ ਤਸਵੀਰਾਂ ਵਿਚ ਹੀ ਗੁਆਚ ਕੇ ਰਹਿ ਗਾਏ ਨੇ ਪਰ ਬਾਬੇ ਦੇ  ਫਲਸਫ਼ੇ ਨੂੰ ਸਮਝਣ ਦੀ ਕੋਸ਼ਿਸ਼ ਕੋਈ ਨੀ ਕਰਦਾ | ਸਾਂਝਾ ਕਰਨ ਲਈ ਸ਼ੁਕਰੀਆ,,,ਜੀਓ,,,

29 Nov 2012

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 

Sabh da shukriya jee pasand karan layi..

30 Nov 2012

Reply