Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਕਿਸ ਕਿਸ ਦਿਸ਼ਾ ਤੋਂ... ( ਸੁਰਜੀਤ ਪਾਤਰ ) :: punjabizm.com
Anything goes here..
 View Forum
 Create New Topic
 Search in Forums
  Home > Communities > Anything goes here.. > Forum > messages
balwinder kaur
balwinder
Posts: 164
Gender: Female
Joined: 03/Jun/2012
Location: nangel
View All Topics by balwinder
View All Posts by balwinder
 
ਕਿਸ ਕਿਸ ਦਿਸ਼ਾ ਤੋਂ... ( ਸੁਰਜੀਤ ਪਾਤਰ )

ਕਿਸ ਕਿਸ ਦਿਸ਼ਾ ਤੋਂ...

ਕਿਸ ਕਿਸ ਦਿਸ਼ਾ ਤੋਂ ਸ਼ਾਮ ਨੂੰ ਆਵਾਜ਼ਾਂ ਆਉਂਦੀਆਂ
ਬੰਦੇ ਨੂੰ ਬਿਹਬਲ ਕਰਦੀਆਂ ਪਾਗ਼ਲ ਬਣਾਉਂਦੀਆਂ 


ਫ਼ਾਨੂਸ ਨੇ,ਇਹ ਸ਼ਮ੍ਹਾ ਹੈ , ਅਹੁ ਜੋਤ ਹੈ,ਇਹ ਲਾਟ
ਤੇ ਦੂਰ ਕਿਧਰੇ ਮਾਵਾਂ ਨੇ ਦੀਵੇ ਜਗਾਉਂਦੀਆਂ

ਲੂਣਾ ਅਗਨ,ਸੁੰਦਰਾਂ ਨਦੀ ਤੇ ਧਰਤ ਇੱਛਰਾਂ
ਜੋਗੀ ਨੂੰ ਵਾਰ ਵਾਰ ਨੇ ਪੂਰਨ ਬਣਾਉਂਦੀਆਂ

ਦਰਬਾਰ ਏਧਰ ਯਾਰ ਓਧਰ ਜਾਨ ਅਹੁ ਈਮਾਨ
ਕਈ ਵਾਰ ਜਿੰਦਾਂ ਏਸ ਚੌਰਾਹੇ 'ਤੇ ਆਉਂਦੀਆਂ

ਬੇਚੈਨੀਆਂ,ਗ਼ਮਗੀਨੀਆਂ,ਸੋਚਾਂ ਦੀ ਕੈਦ 'ਚੋਂ
ਸ਼ਾਇਰ ਨੂੰ ਅੰਤ ਉਸਦੀਆਂ ਨਜ਼ਮਾਂ ਛੁਡਾਉਂਦੀਆਂ

ਪੱਤਿਆਂ ਦੀ ਪੈਰਾਂ ਵਿਚ ਨਾ ਜੇ ਪਾਜ਼ੇਬ ਪਾਉਂਦੀਆਂ
ਪਤਝੜ ਦਾ ਬੋਝ ਕਿਸ ਤਰ੍ਹਾਂ ਪੌਣਾਂ ਉਠਾਉਂਦੀਆਂ

ਹੁੰਦੇ ਨਾ ਪੱਤੇ ਰੁੱਖਾਂ ਦੇ ਜੇ ਕਰ ਸੁਰਾਂ ਜਿਹੇ
ਪੌਣਾਂ ਉਦਾਸ ਸਾਜ਼ ਫਿਰ ਕਿਹੜਾ ਵਜਾਉਂਦੀਆਂ

ਡੁਬਦਾ ਨਾ ਨੀਲੀ ਝੀਲ ਵਿਚ ਸੂਰਜ ਜੇ ਸੰਦਲੀ
ਤਾਂ ਸ਼ਹਿਰ ਮੇਰੇ ਸ਼ਰਬਤੀ ਸ਼ਾਮਾਂ ਨਾ ਆਉਂਦੀਆਂ |


Writer : Surjit Patar ( ਸੁਰਜੀਤ ਪਾਤਰ )

19 Sep 2012

balwinder kaur
balwinder
Posts: 164
Gender: Female
Joined: 03/Jun/2012
Location: nangel
View All Topics by balwinder
View All Posts by balwinder
 
sada punjab

ਸੁਰਜੀਤ ਪਾਤਰ ਜੀ ਦੀ ਲਿਖੀ  ਇੱਕ ਖੂਬਸੂਰਤ ਕਵਿਤਾ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ |

ਦਸਤਕ ਤੋਂ ਡਰਦਾ...

ਬੂਹੇ ਦੀ ਦਸਤਕ ਤੋਂ ਡਰਦਾ
ਕਿਸ ਕਿਸ ਦਾ ਕਰਜ਼ਾਈ ਹਾਂ ਮੈਂ

ਰੰਗੇ ਹੱਥ ਲੁਕਾਉਂਦਾ ਫਿਰਦਾ
ਕਾਤਲ ਕਿਦ੍ਹਾ ਕਸਾਈ ਹਾਂ ਮੈਂ

ਆਪਣੇ ਆਪ ਨੂੰ ਬੰਨ੍ਹ ਕੇ ਬੈਠਾ
ਸੰਗਲ ਮਾਰ ਸ਼ੁਦਾਈ ਹਾਂ ਮੈਂ

ਬਾਹਰੋਂ ਚੁਪ ਹਾਂ ਕਬਰਾਂ ਵਾਂਗੂੰ
ਅੰਦਰ ਹਾਲ ਦੁਹਾਈ ਹਾਂ ਮੈਂ

ਤਰਜ਼ਾਂ ਦੀ ਥਾਂ ਧੂੰਆਂ ਨਿਕਲੇ
ਇਕ ਧੁਖਦੀ ਸ਼ਹਿਨਾਈ ਹਾਂ ਮੈਂ

ਮੈਂ ਪਿਤਰਾਂ ਦਾ ਸੱਖਣਾ ਵਿਹੜਾ
ਉਜੜੀ ਹੋਈ ਕਮਾਈ ਹਾਂ ਮੈਂ

ਮਿੱਟੀ, ਮਾਂ, ਮਹਿਬੂਬਾ, ਮੁਰਸ਼ਦ
ਕਿਸ ਕਿਸ ਦਾ ਕਰਜ਼ਾਈ ਹਾਂ ਮੈਂ 

19 Sep 2012

balwinder kaur
balwinder
Posts: 164
Gender: Female
Joined: 03/Jun/2012
Location: nangel
View All Topics by balwinder
View All Posts by balwinder
 
sada punjab

ਮੈਂ ਕੱਲ੍ਹ ਅਸਮਾਨ ਡਿਗਦਾ ...

ਮੈਂ ਕੱਲ੍ਹ ਅਸਮਾਨ ਡਿਗਦਾ ਤਾਰੇ ਟੁੱਟਦੇ , ਚੰਨ ਬੁਝਦਾ ਦੇਖਿਆ ਹੈ 
ਮੈਂ  ਤੈਨੂੰ  ਹੋਰ  ਹੁੰਦਾ  ਦੂਰ  ਜਾਂਦਾ  ਗ਼ੈਰ  ਬਣਦਾ  ਦੇਖਿਆ  ਹੈ 

ਕਈ ਗਰਜ਼ਾਂ ਦੀਆਂ ਗੰਢਾਂ ਕਈ ਲੁਕਵੇਂ ਜਿਹੇ ਹਉਮੈਂ ਦੇ ਟਾਂਕੇ 
ਮੈਂ ਇਸ ਰਿਸ਼ਤੇ ਦੀ ਬੁਣਤੀ ਦਾ ਪਲਟ ਕੇ ਦੂਜਾ ਪਾਸਾ ਦੇਖਿਆ ਹੈ 

ਤੂੰ ਜਿਸ ਨੂੰ ਖਾਕ ਅੰਦਰ ਸੁੱਟਿਆ ਸੀ , ਰੁਲ ਗਿਆ ਹੈ , ਸਮਝਿਆ ਸੀ 
ਕਿ ਉਹ ਤਾਂ ਬੀਜ ਸੀ ਅੱਜ ਆਪ ਉਸ ਨੂੰ ਮੈਂ ਬਣ ਕੇ ਫੁੱਲ ਖਿੜਿਆ ਦੇਖਿਆ ਹੈ 

ਸਿਰਫ਼ ਮੈਂ ਹੀ ਰਹੀ ਹਾਂ ਉਮਰ ਭਰ ਸਰਦਲ ਦੇ ਲਾਗੇ ਬੁੱਤ ਬਣ ਕੇ 
ਮੈਂ ਆਪਣੇ ਦਿਲ ਨੂੰ ਤਾਂ ਇਸ ਘਰ 'ਚੋਂ ਲੱਖਾਂ ਵਾਰ ਭੱਜਦਾ ਦੇਖਿਆ ਹੈ 

ਤੁਹਾਡੇ ਵਾਸਤੇ ਜੋ ਕੁਝ ਨਹੀਂ , ਦੀਵਾ ਨ ਜੁਗਨੂੰ , ਮੈਂ ਤਾਂ ਉਸ ਨੂੰ 
ਉਦ੍ਹੀ ਨਿੱਕੀ ਜਿਹੀ ਦੁਨੀਆ 'ਚ ਸੂਰਜ ਵਾਂਗ ਜਗਦਾ ਦੇਖਿਆ ਹੈ

writer: Surjit Patar ( ਸੁਰਜੀਤ ਪਾਤਰ ) 

19 Sep 2012

Reply