Notice: Undefined index: HTTP_ACCEPT_ENCODING in /home/jppl4xl3dfxh/public_html/configuration.php on line 8
ਸੁਰਜੀਤ ਪਾਤਰ - ਕਾਵਿ ਸੰਗ੍ਰਹਿ :: punjabizm.com
Punjabi Poetry
 View Forum
 Create New Topic
 Search in Forums
  Home > Communities > Punjabi Poetry > Forum > messages
Showing page 1 of 9 << Prev     1  2  3  4  5  6  7  8  9  Next >>   Last >> 
Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 
ਸੁਰਜੀਤ ਪਾਤਰ - ਕਾਵਿ ਸੰਗ੍ਰਹਿ

ਸੁਰਜੀਤ ਪਾਤਰ ਜੀ ਅੱਜ ਦੇ ਸਮੇਂ ਦੇ ਇਕ ਨਾਮਵਰ ਸ਼ਾਇਰ ਹਨ | ਪਾਤਰ ਜੀ ਇੱਕ ਬਹੁਤ ਹੀ ਮਿੱਠ ਬੋਲੜੇ ਇਨਸਾਨ ਹਨ | ਸੁਰਜੀਤ ਪਾਤਰ ਜੀ ਨੇ ਪੰਜਾਬੀ ਗ਼ਜਲ ਨੂੰ ਰਾਗਆਤਮਿਕਤਾ ਦੇ ਕੇ ਉਸ ਦਾ ਮਿਆਰ ਵਧਾਇਆ ਹੈ । ਸੁਰਜੀਤ ਪਾਤਰ ਜੀ ਦੇ ਗ਼ਜਲ ਦੇ ਹਰ ਸ਼ੇਅਰ ਦੀ ਤਪਸ਼, ਸ਼ਬਦਾਂ ਵਿਚਲੀ ਗਹਿਰਾਈ ਮੁਨੱਖੀ ਮਨ ਨੂੰ ਭਾਵਨਾਤਮਿਕ ਤੌਰ ਤੇ ਝੰਜੋੜਦੀ ਹੈ | ਪੰਜਾਬੀ ਜ਼ੁਬਾਨ ਵਿਚ ਗ਼ਜ਼ਲ ਨੂੰ ਚਮਕਾਉਣ ਵਾਲਿਆਂ ਚੋਂ ਸੁਰਜੀਤ ਪਾਤਰ ਸਿਖਰ ਤੇ ਹੈ। ਉੁਹਨਾਂ ਨੇ ਆਪਣੀ ਸਿਰਜਣ ਪ੍ਰਕਿਰਿਆਂ ਵਿਚ ਵਿਚਾਰਾਂ ਨੂੰ ਸ਼ਬਦਾਂ ਦੀ ਲੈਅ ਦੇ ਕੇ ਕਈ ਮਸ਼ਹੂਰ ਗ਼ਜ਼ਲਾਂ ਨੂੰ ਜਨਮ ਦਿੱਤਾ ਹੈ।


ਆਉ ਉਹਨਾਂ ਦੀਆਂ ਗਜ਼ਲਾਂ ਤੇ ਗੀਤਾਂ ਨੂੰ ਇੱਥੇ ਸਾਂਝੇ ਕਰੀਏ

03 Aug 2009

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 
i'll start with one of my fav
ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
ਚੁਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ
ਗੀਤ ਦੀ ਮੌਤ ਇਸ ਰਾਤ ਜੇ ਹੋ ਗਈ
ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ

ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ
ਫੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ
ਆਖੋ ਏਨਾਂ ਨੂੰ ਉਜੜੇ ਘਰੀਂ ਜਾਣ ਹੁਣ
ਇਹ ਕਦੋਂ ਤੀਕ ਏਥੇ ਖੜ੍ਹੇ ਰਹਿਣਗੇ

ਯਾਰ ਮੇਰੇ ਜੋ ਇਸ ਆਸ ਤੇ ਮਰ ਗਏ
ਕਿ ਮੈਂ ਉੱਨਾਂ ਦੇ ਦੁੱਖ ਦਾ ਬਣਾਵਾਂਗਾ ਗੀਤ
ਜੇ ਮੈਂ ਚੁਪ ਹੀ ਰਿਹਾ ਜੇ ਮੈਂ ਕੁਛ ਨਾ ਕਿਹਾ
ਬਣ ਕੇ ਰੂਹਾਂ ਸਦਾ ਭਟਕਦੇ ਰਹਿਣਗੇ

ਜੋ ਬਦੇਸ਼ਾਂ ‘ਚ ਰੁਲ਼ਦੇ ਨੇ ਰੋਜ਼ੀ ਲਈ
ਉਹ ਜਦੋਂ ਦੇਸ ਪਰਤਣਗੇ ਆਪਣੇ ਕਦੀ
ਕੁਝ ਤਾਂ ਸੇਕਣਗੇ ਮਾਂ ਦੇ ਸਿਵੇ ਦੀ ਅਗਨ
ਬਾਕੀ ਕਬਰਾਂ ਦੇ ਰੁੱਖ ਹੇਠ ਜਾ ਬਹਿਣਗੇ

ਕੀ ਇਹ ਇਨਸਾਫ ਹਉਮੈ ਦੇ ਪੁੱਤ ਕਰਨਗੇ
ਕੀ ਇਹ ਖਾਮੋਸ਼ ਪੱਥਰ ਦੇ ਬੁੱਤ ਕਰਨਗੇ
ਜੋ ਸਲੀਬਾਂ ਤੇ ਟੰਗੇ ਨੇ ਲੱਥਣੇ ਨਹੀਂ
ਰਾਜ ਬਦਲਣੇ ਸੂਰਜ ਚੜਣ ਲਹਿਣਗੇ

ਇਹ ਰੰਗਾਂ ‘ਚ ਚਿਤਰੇ ਨੇ ਖੁਰ ਜਾਣਗੇ
ਇਹ ਜੋ ਮਰਮਰ ‘ਚ ਉਕਰੇ ਨੇ ਮਿਟ ਜਾਣਗੇ
ਬਲਦੇ ਹੱਥਾਂ ਨੇ ਜਿਹੜੇ ਹਵਾ ਵਿਚ ਲਿਖੇ
ਹਰਫ ਉਹੀ ਹਮੇਸ਼ਾ ਲਿਖੇ ਰਹਿਣਗੇ

ਇਹ ਵੀ ਸ਼ਾਇਦ ਮੇਰਾ ਆਪਣਾ ਵਹਿਮ ਹੈ
ਕੋਈ ਦੀਵਾ ਜਗੇਗਾ ਮੇਰੀ ਕਬਰ ਤੇ
ਜੇ ਹਵਾ ਇਹ ਰਹੀ ਕਬਰਾਂ ਉਤੇ ਤਾਂ ਕੀ
ਸਭ ਘਰਾਂ ‘ਚ ਵੀ ਦੀਵੇ ਬੁਝੇ ਰਹਿਣਗੇ


03 Aug 2009

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਪੜੀਏ ਤਾਂ ਤੇਰਾ ਖਤ ਹੈ,ਸੁਣੀਏ ਤਾਂ ਤੇਰੀ ਸੋਅ ਹੈ
ਜੋ ਤੂੰ ਉਮਰ ਭਰ ਜਗਾਏ, ਤੇ ਦਰੀਂ ਘਰੀਂ ਟਿਕਾਏ
ਤੇਰੇ ਚਿਹਰੇ ਉੱਤੇ ਅੱਜ ਵੀ ,ਓਹਨਾ ਦੀਵਿਆਂ ਦੀ ਲੋਅ ਹੈ

ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰ਼ਗਾਂ ਵਿੱਚ
ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ
ਜੋ ਵੀ ਬਾਤ ਤੂੰ ਕਹੀ ਹੈ, ਸੱਜਰੀ ਹਵਾ ਜਿਹੀ ਹੈ
ਇਹ ਬਹਾਰ ਦਾ ਸੁਨੇਹਾ,ਤੇ ਸਵੇਰਿਆਂ ਦੀ ਸੋਅ ਹੈ

ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ
ਇਹ ਚੰਨ ਦੀ ਚਾਨਣੀ ਵੀ, ਧੁੱਪ ਦਾ ਹੀ ਤਰਜ਼ਮਾ ਹੈ
ਤੇ ਇਹ ਧੁੱਪ ਵੀ ਓਡ਼ਕਾਂ ਨੂੰ ਕਿਸੇ ਬਲ ਰਹੇ ਦੀ ਲੋਅ ਹੈ

ਨਫ਼ਰਤ ਦੇ ਤੀਰ ਚਲਦੇ,ਐਪਰ ਨਾ ਮੈਨੂੰ ਖਲ਼ਦੇ
ਮੇਰੀ ਆਤਮਾ ਦੁਆਲੇ ,ਤੇਰੇ ਪਿਆਰ ਦੀ ਸੰਜੋ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ

ਤੇਰੇ ਲਫ਼ਜ ਨੇ ਲ਼ਹੂ ਵਿੱਚ,ਤੇਰਾ ਰਾਗ ਹੈ ਰ਼ਗਾਂ ਵਿੱਚ
ਐ ਗਜ਼ਲ ਵਸੇਂ ਤੂੰ ਸਾਹੀਂ,ਤੇਰੇ ਤੋਂ ਕੀ ਲੁਕੋ ਹੈ
ਇਹ ਜੋ ਚੰਨ ਦੀ ਚਾਨਣੀ ਹੈ,ਇਹ ਜੋ ਤਾਰਿਆਂ ਦੀ ਲੋਅ ਹੈ


03 Aug 2009

Amrinder Singh
Amrinder
Posts: 4129
Gender: Male
Joined: 01/Jul/2008
Location: Chandigarh
View All Topics by Amrinder
View All Posts by Amrinder
 
ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ
ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ
ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ

ਪੈੜਾਂ ਤੇਰੀਆਂ ‘ਤੇ ਦੂਰ ਦੂਰ ਤੀਕ ਮੇਰੇ ਪੱਤੇ
ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣ ਕੇ

ਪਿਆਂ ਅੰਬੀਆਂ ਨੂੰ ਬੂਰ ਸੀ ਕਿ ਕੋਇਲ ਕੂਕ ਪਈ
ਕਿਸੇ ਜਿੰਦ ਬੀਆਬਾਨ ਦੀ ਗਵਾਹ ਬਣ ਕੇ

ਕਦੀ ਬੰਦਿਆਂ ਦੇ ਵਾਂਗੂ ਸਾਨੂੰ ਮਿਲਿਆ ਵੀ ਕਰ
ਐਵੇਂ ਲੰਘ ਜਾਨੈ ਪਾਣੀ ਕਦੇ ਵਾ ਬਣ ਕੇ

ਜਦੋਂ ਮਿਲਿਆ ਸੀ ਹਾਣ ਦਾ ਸੀ ਸਾਂਵਰਾ ਜਿਹਾ
ਜਦੋਂ ਜੁਦਾ ਹੋਇਆ ਤੁਰ ਗਿਆ ਖੁਦਾ ਬਣ ਕੇ

03 Aug 2009

G.S.GILL ...!!
G.S.GILL
Posts: 296
Gender: Male
Joined: 01/Sep/2008
Location: laaye samundran ch dere..
View All Topics by G.S.GILL
View All Posts by G.S.GILL
 
nice going 22
keep sharin

03 Aug 2009

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 
Surjit Patar
ਬਲਦਾ ਬਿਰਖ ਹਾਂ,ਖਤਮ ਹਾਂ,ਬਸ ਸ਼ਾਮ ਤੀਕ ਹਾਂ
ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ

ਮੈਂ ਤਾਂ ਨਹੀਂ ਰਹਾਂਗਾ, ਮੇਰੇ ਗੀਤ ਰਹਿਣਗੇ
ਪਾਣੀ ਨੇ ਮੇਰੇ ਗੀਤ, ਮੈਂ ਪਾਣੀ ਤੇ ਲੀਕ ਹਾਂ

ਜਿਸ ਨਾਲੋਂ ਮੈਨੂੰ ਚੀਰ ਕੇ ਵੰਝਲੀ ਬਣਾ ਲਿਆ
ਵੰਝਲੀ ਦੇ ਰੂਪ ਵਿੱਚ ਮੈ ਉਸ ਜੰਗਲ ਦੀ ਚੀਕ ਹਾਂ

ਅੱਗ ਦਾ ਸਫ਼ਾ ਹੈ ਉਸ'ਤੇ ਮੈਂ ਫੁੱਲਾਂ ਦੀ ਸਤਰ ਹਾਂ
ਉਹ ਬਹਿਸ ਕਰ ਰਹੇ ਨੇ ਗਲਤ ਹਾਂ ਕਿ ਠੀਕ ਹਾਂ
04 Aug 2009

ਅਮਨਦੀਪ ਗਿੱਲ
ਅਮਨਦੀਪ
Posts: 1262
Gender: Female
Joined: 15/Mar/2009
Location: Patiala
View All Topics by ਅਮਨਦੀਪ
View All Posts by ਅਮਨਦੀਪ
 
ਖੂਬ ਨੇ ਇਹ ਝਾਂਜਰਾਂ ਛਣਕਣ ਲਈ
ਪਰ ਕੋਈ ਚਾਅ ਵੀ ਤਾਂ ਨੱਚਣ ਲਈ

ਆਏ ਸਭ ਲਿਸ਼ਕਣ ਅਤੇ ਗਰਜਣ ਲਈ
ਕੋਈ ਏਥੇ ਆਇਆ ਨਾ ਬਰਸਣ ਲਈ

ਨੰਗੀਆਂ ਸ਼ਾਖਾਂ ਨੂੰ ਮੇਰੇ ਮਾਲਕਾ
ਦੇ ਦੇ ਦੋ ਤਿੰਨ ਪੱਤੀਆਂ ਪਹਿਨਣ ਲਈ

ਕੀ ਹੈ ਤੇਰਾ ਸ਼ਹਿਰ ਏਥੇ ਫੁੱਲ ਵੀ
ਮੰਗਦੇ ਨੇ ਆਗਿਆ ਮਹਿਕਣ ਲਈ

ਤਾਰਿਆਂ ਤੋਂ ਰੇਤ ਵੀ ਬਣਿਆ ਹਾਂ ਮੈਂ
ਤੈਨੂੰ ਹਰ ਇਕ ਕੋਣ ਤੋਂ ਦੇਖਣ ਲਈ
15 Aug 2009

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 
ਦੂਰ ਜੇਕਰ ਅਜੇ ਸਵੇਰਾ ਹੈ
ਇਸ 'ਚ ਕਾਫੀ ਕਸੂਰ ਮੇਰਾ ਹੈ

ਮੈਂ ਕਿਵੇਂ ਕਾਲੀ ਰਾਤ ਨੂੰ ਕੋਸਾਂ
ਮੇਰੇ ਦਿਲ ਵਿੱਚ ਹੀ ਜਦ ਹਨੇਰਾ ਹੈ

ਮੈਂ ਚੁਰਾਹੇ 'ਚ ਜੇ ਜਗਾਂ ਤਾਂ ਕਿਵੇਂ
ਮੇਰੇ ਘਰ ਦਾ ਵੀ ਇੱਕ ਬਨੇਰਾ ਹੈ

ਘਰ 'ਚ ਨੇਰਾ ਬਹੁਤ ਨਹੀਂ ਤਾਂ ਵੀ
ਮੇਰੀ ਲੋਅ ਵਾਸਤੇ ਬਥੇਰਾ ਹੈ

ਤੂੰ ਘਰਾਂ ਦਾ ਹੀ ਸਿਲਸਿਲਾ ਹੈਂ ਪਰ
ਐ ਨਗਰ ਕਿਸਨੂੰ ਫਿਕਰ ਤੇਰਾ ਹੈ
15 Aug 2009

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 
Kuchh Kiha Taan
@ Amrinder its one of my favourite too, so I would like to share it as a video.....

15 Aug 2009

Balihar Sandhu BS
Balihar Sandhu
Posts: 5090
Gender: Male
Joined: 18/May/2009
Location: Melbourne {Jalandhar}
View All Topics by Balihar Sandhu
View All Posts by Balihar Sandhu
 
ਤੇਰਾ ਦਿੱਤਾ ਫੁੱਲ ਵੀ.....
ਤੇਰਾ ਦਿੱਤਾ ਫੁੱਲ ਵੀ ਸੀਨੇ ਦਾ ਖ਼ੰਜਰ ਹੋ ਗਿਆ |
ਸੋਚਿਆ ਸੀ ਨਾ ਕਦੇ ਇਉਂ ਹੋਏਗਾ ਪਰ ਹੋ ਗਿਆ |

ਫੁੱਲ ਤੋਂ ਮੈਂ ਅੱਗ ਬਣਿਆ ਅੱਗ ਤੋਂ ਹੋਇਆ ਮੈਂ ਨੀਰ,
ਤੜਪਿਆ ਲੁਛਿਆ ਬਹੁਤ ਫਿਰ ਸਿੱਲ ਪੱਥਰ ਹੋ ਗਿਆ |

ਜਿਸ ਨੂੰ ਰੋਕਣ ਵਾਸਤੇ ਮੈਂ ਰੋਕ ਰੱਖੇ ਹਿੱਕ ਤੇ,
ਸੌ ਦਿਨਾ ਰਾਤਾਂ ਦੇ ਪਹੀਏ ਉਹ ਵੀ ਆਖਰ ਹੋ ਗਿਆ |

ਦੋਸਤੀ ਕੀ ਦੁਸ਼ਮਣੀ ਕੀ, ਜਿੰਦਗੀ ਕੀ, ਮੌਤ ਕੀ,
ਜਦ ਨਜ਼ਰ ਬਦਲੀ ਤੇਰੀ ਸਭ ਕੁਝ ਬਰਾਬਰ ਹੋ ਗਿਆ |

ਹੋਇਆ ਕੀ ਜੇ ਸੰਨ ਲੱਗੀ ਦਿਲ 'ਚ ਹੋਇਆ ਚਾਨਣਾ,
ਛਾਨਣੀ ਹੋਇਆ ਜੋ ਦਿਲ ਰਾਤਾਂ ਦਾ ਅੰਬਰ ਹੋ ਗਿਆ |

ਨਾ ਕੋਈ ਮੱਥੇ 'ਚ ਚਾਨਣ ਨਾ ਕੋਈ ਸੀਨੇ 'ਚ ਸੇਕ
ਇਸ ਤਰਾਂ ਦਾ ਕਿਸ ਤਰਾਂ "ਸੁਰਜੀਤ ਪਾਤਰ" ਹੋ ਗਿਆ
20 Aug 2009

Showing page 1 of 9 << Prev     1  2  3  4  5  6  7  8  9  Next >>   Last >> 
Reply