|
 |
 |
 |
|
|
Home > Communities > Punjabi Poetry > Forum > messages |
|
|
|
|
|
ਅੱਜ ਆਖਾਂ ਵਾਰਿਸ ਸ਼ਾਹ ਨੂੰ |
ਅੱਜ ਆਖਾਂ ਵਾਰਿਸ ਸ਼ਾਹ ਨੂੰ ਕਿਤੋਂ ਕਬੱਰਾਂ ਵਿਚੋਂ ਬੋਲ, ਤੇ ਅੱਜ ਕਿਤਾਬੇ-ਇਸ਼ਕ ਦਾ ਕੋਈ ਅਗਲਾ ਵਰਕਾ ਫੋਲ, ਇਕ ਰੋਈ ਸੀ ਧੀ ਪੰਜਾਬ ਦੀ ਤੂੰ ਲਿਖ ਲਿਖ ਮਾਰੇ ਵੈਨ, ਅੱਜ ਲੱਖਾਂ ਧੀਆਂ ਰੋਂਦੀਆਂ ਤੈਨੂੰ ਵਾਰਿਸ ਸ਼ਾਹ ਨੂੰ ਕਹਿਨ, ਉਠ ਦਰਮਾਨਦਾਂ ਦਿਆਂ ਦਰਦਿਆ ਉਠ ਤੱਕ ਅਪਣਾ ਪੰਜਾਬ, ਅੱਜ ਬੇਲੇ ਲਾਸ਼ਾਂ ਵਿਸ਼ੀਆਂ ਤੇ ਲਹੂ ਦੀ ਭਰੀ ਚਨਾਬ, ਕਿਸੇ ਨੇ ਪੰਜਾਂ ਪਾਣੀਆਂ ਵਿੱਚ ਦਿੱਤਾ ਜ਼ਹਿਰ ਰੱਲਾ, ਤੇ ਉਹਨਾ ਪਾਣੀਆਂ ਧਰਤ ਨੂੰ ਦਿੱਤਾ ਪਾਣੀ ਲਾ, ਜਿਥੇ ਵਜਦੀ ਫੂਕ ਪਿਆਰ ਦੀ ਵੇ ਉਹ ਵੰਝਲੀ ਗਈ ਗੁਆਚ, ਰਾਂਝੇ ਦੇ ਸੱਬ ਵੀਰ ਅੱਜ ਭੁਲ ਗਏ ਉਸਦੀ ਜਾਚ, ਧਰਤੀ ਤੇ ਲਹੂ ਵਸੀਆ, ਕੱਬਰਾਂ ਪਈਆਂ ਚੋਣ, ਪਰੀਤ ਦਿਆਂ ਸ਼ਹਿਜਾਦਿਆਂ ਅੱਜ ਵਿੱਚ ਮਜ਼ਾਰਾਂ ਰੌਣ, ਅੱਜ ਸੱਬ 'ਕੈਦੋਂ' ਬਣ ਗਏ, ਹੁਸਨ ਇਸ਼ਕ ਦੇ ਚੋਰ, ਅੱਜ ਕਿਥੋਂ ਲਿਆਈਏ ਲੱਭ ਕੇ ਵਾਰਿਸ ਸ਼ਾਹ ਇਕ ਹੋਰ, ਅੱਜ ਆਖਾਂ ਵਾਰਿਸ ਸ਼ਾਹ ਨੂੰ ਕਿਤੋਂ ਕਬੱਰਾਂ ਵਿਚੋਂ ਬੋਲ, ਤੇ ਅੱਜ ਕਿਤਾਬੇ-ਇਸ਼ਕ ਦਾ ਕੋਈ ਅਗਲਾ ਵਰਕਾ ਫੋਲ।
-Amrita Pritam
|
|
13 Dec 2010
|
|
|
|
|
|
|
|
 |
 |
 |
|
|
|
|
|
|
Copyright © 2009 - punjabizm.com & kosey chanan sathh
|