|
 |
 |
 |
|
|
Home > Communities > Punjabi Poetry > Forum > messages |
|
|
|
|
|
ਵਰ ਕਿ ਸਰਾਪ _ ਸੰਤ ਰਾਮ ਉਦਾਸੀ |
ਲੰਮੇ ਅਰਸੇ ਬਾਅਦ ਸੰਤ ਰਾਮ ਉਦਾਸੀ ਜੀ ਦੀ ਕਲਮ ਤੇਂ ਲਿਖੀ ਕਵਿਤਾ ਆਪ ਸਭ ਨਾਲ ਸਾਂਝਿਆਂ ਕਰਨ ਜਾ ਰਿਹਾਂ ਉਮੀਦ ਹੈ ਪਸੰਦ ਕਰੋਗੇ...
ਮੇਰੇ ਰੱਬਾ ਜੇ ਮੇਰੇ ਤੇ ਮਿਹਰ ਕਰਦਾ ਘਰੇ ਕਿਰਤੀ ਦੇ ਦਿੰਦਾ ਨਾ ਜਨਮ ਮੈਨੂੰ ਇਹ ਵੀ ਗਲਤੀ ਜੇ ਭੁੱਲਕੇ ਹੋ ਗਈ ਸੀ ਕਾਹਨੂੰ ਦਿੱਤੀ ਸੀ ਕਵਿਤਾ ਤੇ ਕਲਮ ਮੈਨੂੰ ਕੱਲੀ ਕਲਮ ਜੇ ਹੁੰਦੀ ਤਾਂ ਸਾਰ ਲੈਂਦਾ ਮੱਲੋ ਮੱਲੀ ਤੂੰ ਅਣਖ਼ ਤੇ ਲਾਜ ਦਿੱਤੀ ਤੈਨੂੰ ਕਾਵਾਂ ਨੇ ਕਿਹਾ ਜ਼ਰੂਰ ਹੋਣੈ ਖ਼ਬਰੇ ਕੋਇਲ ਦੀ ਤਾਹੀਂਓ ਆਵਾਜ਼ ਦਿੱਤੀ ਸੱਚ, ਨਿਮਰਤਾ, ਭੁੱਖ ਤੇ ਦੁੱਖ ਦਿੱਤਾ ਦਾਤਾਂ ਵਿੱਚ ਜੋ ਤੂੰ ਦਾਤਾਰ ਦਿੱਤਾ ਤੇਰੀ ਉਦੋਂ ਸ਼ੈਤਾਨੀ ਦਾ ਪਤਾ ਲੱਗੈ ਜਦੋਂ ਵਿੱਚੇ ਤੂੰ ਲੋਕਾਂ ਦਾ ਪਿਆਰ ਦਿੱਤਾ ਲੋਕ ਪਿਆਰ ਦੀ ਗੁੱਥਲੀ ਜੇ ਖੋਲ੍ਹਦਾ ਨਾ ਕਵਿਤਾ ਕਰਦੀ ਨਾ ਕਦੇ ਖੁਆਰ ਮੈਨੂੰ ਨਾਲੇ ਪਿੰਡ ਦੇ ਚੌਧਰੀ ਖੁਸ਼ ਰਹਿੰਦੇ ਕੀ ਕਹਿਣਾ ਸੀ ਨਾਲੇ ਸਰਕਾਰ ਮੈਨੂੰ ਤਿੰਨ ਬਾਂਦਰਾਂ ਤੇ ਮਹਾਂਕਾਵਿ ਲਿਖਕੇ ਹੁਣ ਨੂੰ ਕੋਈ ਕਿਤਾਬ ਛਪਾਈ ਹੁੰਦੀ ਜਿਹੜੀ ਆਪ ਵਿਕਦੀ ਆਵੇ ਵੇਚ ਲੈਂਦੇ ਰਹਿੰਦੀ ਵਿੱਚ ਸਕੂਲਾਂ ਲਗਵਾਈ ਹੁੰਦੀ ਪੱਠੇ ਬਲਦਾਂ ਨੂੰ ਜਦ ਕੋਈ ਕੁੜੀ ਪਾਉਂਦੀ ਤਵਾ ਸਾਡਾ ਸਪੀਕਰ ਤੇ ਲੱਗ ਜਾਂਦਾ ਟੈਲੀਵਿਜ਼ਨ ’ਤੇ ਕਿਸੇ ਮੁਟਿਆਰ ਦੇ ਸੰਗ ਸਾਡੇ ਗਾਉਣ ਦਾ ਸਮਾਂ ਵੀ ਬੱਝ ਜਾਂਦਾ ਲੰਡਨ ਵਿੱਚ ਵਿਸਾਖੀ ਦੀ ਸਾਈ ਹੁੰਦੀ ਪੈਰ ਧੋਣੇ ਸੀ ਸਾਡੇ ਧਨਵੰਤੀਆਂ ਨੇ ਗੱਫ਼ਾ ਦੇਗ ਦਾ ਪੰਜਾ ਪਿਆਰਿਆਂ ’ਚੋਂ ਸਾਨੂੰ ਪਹਿਲਾਂ ਸੀ ਦੇਣਾ ਗ੍ਰੰਥੀਆਂ ਨੇ ਸਾਡੀ ਲੰਡਨ ਦੀ ਟਿਕਟ ਦੇ ਨਾਲ ਨੱਥੀ ਸਾਡੀ ਪਤਨੀ ਦਾ ਟਿਕਟ ਵੀ ’ਬਾਂਈਡ’ ਹੁੰਦਾ ਕੱਚੇ ਕੋਠੇ ਵਿੱਚ ਬਾਕੀ ਤਾਂ ਜੰਮ ਲਏ ਸੀ ਇੱਕ ਬੱਚਾ ਤਾਂ ’ਮੇਡ ਇਨ ਇੰਗਲੈਂਡ’ ਹੁੰਦਾ ਮੇਰੇ ਜਿੰਨੀ ਸੀ ਵਿਹੜੇ ਨੂੰ ਅਕਲ ਕਿੱਥੇ? ਗੱਲ ਗੱਲ ਤੇ ਸਾਡੀ ਅਗਵਾਈ ਹੁੰਦੀ ਤੜਕੇ ਕੀਹਦੇ ਹੈ ਘਰੇ ਹਨੇਰ ਪਾਉਣਾ ਨਾਲ ਪੁਲਸ ਦੇ ਸੀਟੀ ਮਿਲਾਈ ਹੁੰਦੀ ਘਰੇ ਆਪਣੀ ਨਹੀਂ ਤਾਂ ਕਿਸੇ ਦੀ ਹੀ ਕਾਰ ਕਦੇ ਕਦਾਈਂ ਹੀ ਖੜੀ ਰਿੰਹਦੀ ਨਾਲੇ ਵਿਹੜੇ ਦੀਆਂ ਭੰਗਣਾਂ ਸ਼ੀਰਨਾਂ ਵਿੱਚ ਸਾਡੀ ਤੀਵੀਂ ਦੀ ਗੁੱਡੀ ਵੀ ਚੜ੍ਹੀ ਰਹਿੰਦੀ ਲੋਕ ਪਿਆਰ ਦਾ ਕੇਹਾ ਤੈਂ ਵਰ ਦਿੱਤੈ ਕਿ ਸਾਡੇ ਲੱਗੀ ਸਰਾਪਾਂ ਦੀ ਝੜੀ ਰਹਿੰਦੀ ਲੈ ਕੇ ਕੱਫ਼ਣ ਸਰਹਾਣੇਂ ਹਾਂ ਨਿੱਤ ਸੌਂਦੇ ਚੱਤੋ ਪਹਿਰ ਦਿਮਾਗ ਵਿੱਚ ਮੜ੍ਹੀ ਰਹਿੰਦੀ..
........................ਸੰਤ ਰਾਮ ਉਦਾਸੀ
|
|
11 Mar 2012
|
|
|
|
bahut sohni rachna balihar bhaji....sanjhian karn layee shukriiya...
|
|
11 Mar 2012
|
|
|
|
nycc........thnx for sharing......ਵੀਰ ਜੀ........
|
|
12 Mar 2012
|
|
|
|
ਸੰਤ ਰਾਮ ਉਦਾਸੀ ਦੀ ਕਵਿਤਾ ਹੇਮਾਸ਼ਾ ਅਮ੍ਮ ਲੋਕਾ ਦੇ ਦਰਦ ਨਾਲ ਸਬੰਦਿਤ ਹੁੰਦੀ ਆ ਜੀ ਕਵਿਤਾ ਬਹੁਤ ਵਧੀਆ ਆ ਜੀ
|
|
12 Mar 2012
|
|
|
|
ਸ਼ੁਕਰੀਆ ਜੀ ਸਭ ਸੱਜਣਾਂ ਦਾ ਪਸੰਦ ਕਰਨ ਲਈ
|
|
12 Mar 2012
|
|
|
|
|
|
|
|
|
 |
 |
 |
|
|
|
|
|
|
Copyright © 2009 - punjabizm.com & kosey chanan sathh
|